by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਗਰਮੀ ਪੈ ਰਹੀ ਸੀ। ਜਿਸ ਨੂੰ ਦੇਖਦੇ ਅੱਜ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ ਜਲੰਧਰ ਲੁਧਿਆਣਾ ਸਮੇਤ ਹੋਰ ਵੀ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਬਾਰਿਸ਼ ਜ਼ਿਆਦਾ ਹੋਣ ਦੀ ਸੰਭਾਵਨਾ ਹੈ। ਪਿਛਲੇ 4 ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲਿਆਂ 'ਚ ਬੱਦਲਵਾਈ ਹੋ ਰਹੀ ਹੈ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਸੀ ਹੁਣ ਇਸ ਮਹੀਨੇ ਵਿੱਚ ਠੰਡ ਦਾ ਅਹਿਸਾਸ ਹੋ ਰਿਹਾ ਹੈ।