by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਨੀਤੀ ਨਾਲ ਜੁੜੀ ਇਸ ਸਮੇ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਜਿਸ ਨਾਲ ਕੈਪਟਨ ਅਮਰਿੰਦਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ । ਜਾਣਕਾਰੀ ਅਨੁਸਾਰ ਕੈਪਟਨ ਨੂੰ ਭਾਜਪਾ ਦੇ ਦਿੱਲੀ ਸਥਿਤ ਹੈਡਕੁਆਰਟਰ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇ. ਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ 'ਚ ਸ਼ਾਮਿਲ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਆਪਣੇ ਪੁੱਤ, ਬੇਟੀ ਨਾਲ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।