PM ਮੋਦੀ ਨੂੰ ਜਨਮ ਦਿਨ ‘ਤੇ ਕਈ ਨੇਤਾਵਾਂ ਨੇ ਦਿੱਤੀਆਂ ਵਧਾਈਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 72ਵੇ ਜਨਮ ਦਿਨ ਹਨ ਇਸ ਮੌਕੇ ਤੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹੈ। ਦੱਸ ਦਈਏ ਕਿ PM ਮੋਦੀ ਆਪਣੇ ਜਨਮ ਦਿਨ ਮੌਕੇ 'ਤੇ ਵੱਖ ਵੱਖ ਖੇਤਰਾਂ ਵਿੱਚ ਪ੍ਰੋਗਰਾਮਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਧਾਈ ਦਿੰਦੇ ਕਿਹਾ ਕਿ ਉਨ੍ਹਾਂ ਦੀ ਬੇਮਿਸਾਲ ਲਗਨ ਤੇ ਰਚਨਾਤਮਕਤਾ ਨਾਲ ਕੀਤੇ ਜਾ ਰਹੇ,ਰਾਸ਼ਟਰ ਨਿਰਮਾਣ ਦੇ ਕੰਮ ਨੂੰ ਅੱਗੇ ਵਧਦੇ ਰਹਿਣ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਨੂੰ ਭਾਰਤੀ ਸੰਸਕ੍ਰਿਤੀ ਦਾ ਸੰਚਾਲਕ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਦੀ ਅਗਵਾਈ ਹੇਠਾਂ ਨਵਾਂ ਭਾਰਤ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ।ਪ੍ਰਧਾਨ ਮੰਤਰੀ ਦਾ ਜੀਵਨ ਸੇਵਾ ਤੇ ਸਮਰਪਣ ਦਾ ਪ੍ਰਤੀਕ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ PM ਮੋਦੀ ਨੇ ਆਪਣੀ ਅਗਵਾਈ ਵਿੱਚ ਦੇਸ਼ ਨੂੰ ਤਰੱਕੀ ਦਿੱਤੀ ਹੈ ਤੇ ਭਾਰਤ ਦੇ ਮਾਣ ਸਨਮਾਨ ਨੂੰ ਬੁਲੰਦੀਆਂ ਤੱਕ ਪਹੁੰਚਿਆ ਹੈ। ਜ਼ਿਕਰਯੋਗ ਹੈ ਕਿ PM ਮੋਦੀ ਦੇ ਜਨਮ ਦਿਨ ਨੂੰ ਭਾਜਪਾ ਵਰਕਰਾਂ ਵਲੋਂ ਆਪਣੇ ਆਪਣੇ ਤਰੀਕੇ ਨਾਲ ਮਨਾਇਆ ਜਾਵੇਗਾ।