by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਗੁਰੂਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ 'ਚ ਝਗੜਾ ਹੋ ਗਿਆ ਹੈ। ਇਸ ਦੌਰਾਨ ਦੋਵੇ ਧਿਰਾਂ ਨੇ ਇਕ ਦੂਜੇ 'ਤੇ ਕ੍ਰਿਪਾਨਾਂ ਨਾਲ ਹਮਲਾ ਕੀਤਾ । ਦੱਸਿਆ ਜਾ ਰਿਹਾ ਹੈ ਕਿ ਫਰੀਦਕੋਟ ਦੀ ਜਰਮਨੀ ਕਾਲੋਨੀ 'ਚ ਗੁਰੂਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਲੜਾਈ ਹੋਏ ਹੈ। ਦੱਸ ਦਈਏ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਨੇ ਕ੍ਰਿਪਾਨਾਂ ਨਾਲ ਇਕ ਦੂਜੇ 'ਤੇ ਹਮਲਾ ਵੀ ਕੀਤਾ । ਗੁਰੂ ਸਾਹਿਬ ਦੀ ਮਰਿਆਦਾ ਨੂੰ ਭੁੱਲ ਕੇ ਦੋਵੇ ਧਿਰਾਂ ਬੱਚਿਆਂ ਸਾਹਮਣੇ ਗਾਲ੍ਹਾਂ ਕੱਢ ਰਿਹਾ ਸੀ ।ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।