ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੰਘਰਸ਼ ਹੋਰ ਵੀ ਤੇਜ਼ ਕਰ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਦਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕੌਮ ਦਾ ਸਭ ਤੋਂ ਅਹਿਮ ਮਾਮਲਾ ਹੈ ਕਿਉਕਿ ਸਜ਼ਾਵਾਂ ਪੁਰੀਆ ਹੋਣ ਤੋਂ ਬਾਅਦ ਵੀ ਸਿੱਖ ਬੰਦੀਆਂ ਨੂੰ ਛੱਡਿਆ ਨਹੀਂ ਜਾ ਰਿਹਾ ਹੈ। ਇਸ ਦੌਰਾਨ ਹੀ ਕਈ ਵਕੀਲਾਂ ਨੇ ਪਣੇ ਸੁਝਾਅ ਵੀ ਦਿੱਤੇ ਹੈ। ਕਿਸ ਤਰਾਂ ਇਹ ਕਾਨੂੰਨੀ ਲੜਾਈ ਅੱਗੇ ਵਧਾਈ ਜਾ ਸਕਦੀ ਹੈ । ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਵੇ ਪਹਿਲਾ ਹੀ ਬੰਦੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਦੇ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਬੰਦੀ ਸਿੰਘਾਂ ਨੇ ਨਾਲ ਕਈ ਕੇਸਾਂ ਵਿੱਚ ਫਸਾਏ ਸਿੱਖ ਨੌਜਵਾਨਾਂ ਨੂੰ ਵੀ ਛਡਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਬੰਦੀ ਸਿੰਘਾਂ ਨਾਲ ਹਮਦਰਦੀ ਰੱਖਦੀ ਹੁੰਦੀ ਤਾਂ ਦਵਿੰਦਰਪਾਲ ਸਿੰਘ ਦਿੱਲੀ ਦੇ ਮੁਖ ਮੰਤਰੀ ਕੇਜਰੀਵਾਲ ਦੇ ਇਕ ਆਦੇਸ਼ ਤੇ ਬਾਹਰ ਆ ਸਕਦੇ ਸੀ ।
by jaskamal