by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਭਿਆਨਕ ਸੜਕ ਹਾਦਸੇ ਦੌਰਾਨ 5 ਪੰਜਾਬੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ 'ਚੋ 2 ਜਲੰਧਰ ਦੇ ਪਿੰਡ ਰੁੜਕਾ ਕਲਾਂ ਦੇ ਰਹਿਣ ਵਾਲੇ ਹਨ। ਹਾਦਸੇ ਦੌਰਾਨ ਮਾਂ ਤੇ ਧੀਆਂ ਸਮੇਤ ਉਨ੍ਹਾਂ ਨੇ ਰਿਸ਼ਤੇਦਾਰ ਸੀ ਜਿਨ੍ਹਾਂ ਦੀ ਪਛਾਣ ਬੀਬੀ ਬਲਵੀਰ ਕੌਰ,ਪ੍ਰੀਤਜੀਤ ਕੌਰ ਅਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ । ਇਸ ਹਾਦਸੇ ਦੀ ਖ਼ਬਰ ਸੁਣ ਕੇ ਪਿੰਡ ਰੁੜਕਾ ਕਲਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ।