by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਡੇਰਾ ਬਿਆਸ ਪਹੁੰਚੇ ਹਨ। ਦੱਸ ਦਈਏ ਕਿ ਬਾਬਾ ਗੁਰਿੰਦਰ ਸਿੰਘ ਦੀ ਸਿਹਤ ਕੁਝ ਸਮੇ ਤੋਂ ਖ਼ਰਾਬ ਚੱਲ ਰਹੀ ਸੀ । ਉਨ੍ਹਾਂ ਦਾ ਇਲਾਜ ਸਿੰਗਾਪੁਰ ਦੇ ਇਕ ਹਸਪਤਾਲ ਵਿੱਚ ਚੱਲ ਰਿਹਾ ਸੀ। ਇਸ ਕਾਰਨ ਹੀ ਡੇਰਾ ਬਿਆਸ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਸਤਿਸੰਗ ਘਰਾਂ ਵਿੱਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ ਨਵੰਬਰ ਮਹੀਨੇ ਤੱਕ ਰੱਦ ਕਰ ਦਿੱਤੇ ਗਏ ਸੀ। ਹੁਣ ਬਾਬਾ ਜੀ ਦੇ ਪੰਜਾਬ ਵਾਪਸ ਆਉਣ ਤੇ 24ਸਤੰਬਰ ਤੋਂ 31 ਅਕਤੂਬਰ ਤੱਕ ਹੈ ਸ਼ਨੀਵਾਰ ਡੇਰਾ ਬਿਆਸ ਵਿੱਚ ਬਾਬਾ ਗੁਰਿੰਦਰ ਸਿੰਘ ਦੇ ਦਰਸ਼ਨ ਹੋਣਗੇ ਤੇ ਉਨ੍ਹਾਂ ਦੇ ਪ੍ਰੋਗਰਾਮ ਵੀ ਚੱਲਣਗੇ।