by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕੈਦੀ ਆਪਣੇ ਜੀਵਨ ਸਾਥੀ ਨਾਲ ਕੁਝ ਸਮਾਂ ਬਿਤਾ ਸਕਣਗੇ। ਦੱਸ ਦਈਏ ਕਿ ਸੂਬੇ ਦੇ ਜੇਲ੍ਹ ਵਿਭਾਗ ਨੇ ਕੈਦੀਆਂ ਨੂੰ ਇਕ ਵੱਖਰੇ ਕਮਰੇ ਵਿੱਚ ਕੁਝ ਸਮਾਂ ਬਿਤਾਉਣ ਦੀ ਇਜਾਜ਼ਤ ਦੇਣੀ ਸ਼ੁਰੂ ਕਰ ਦਿੱਤੀ ਹੈ। ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸ਼ੁਰੂ ਵਿੱਚ ਗੋਇੰਦਵਾਲ ਸਾਹਿਬ ਦੀ ਕੇਦਰੀ ਜੇਲ੍ਹ ਨਾਭਾ ਦੀ ਨਵੀ ਜ਼ਿਲ੍ਹਾ ਜੇਲ੍ਹ ਤੇ ਬਠਿਡਾ ਦੀ ਮਹਿਲਾ ਜੇਲ੍ਹ ਵਿੱਚ ਇਸ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਪਰਾਧੀਆਂਤੇ ਗੈਂਗਸਟਰਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਇਹ ਸਹੂਲਤ ਨਹੀਂ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਵਧੀਆ ਆਚਰਣ ਵਾਲੇ ਕੈਦੀ ਹੀ ਆਪਣੇ ਜੀਵਨ ਸਾਥੀ ਨਾਲ ਕਮਰੇ ਵਿੱਚ ਸਮਾਂ ਬਿਤਾ ਸਕਣਗੇ। ਅਧਿਕਾਰੀ ਨੇ ਕਿਹਾ ਕਿ ਕਾਫੀ ਸਮੇ ਤੋਂ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਇਸ ਦੀਪਹਿਲ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਅਜਿਹੇ ਵਿਆਹੁਤਾ ਪਤੀ ਜਾ ਪਤਨੀ ਨੂੰ ਵਿਆਹ ਦਾ ਸਬੂਤ ਦਿਖਾਉਣਾ ਹੋਵੇਗਾ।