by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਯੂਨੀਵਰਸਿਟੀ ਵਿੱਚ ਬੀਤੀ ਦਿਨੀ ਇਕ ਕੁੜੀ ਵਲੋਂ 60 ਤੋਂ ਵੱਧ ਕੁੜੀਆਂ ਦੀ ਅਸ਼ਲੀਲ ਵੀਡੀਓ ਬਣਾ ਕੇ ਸ਼ਿਮਲੇ ਦੇ ਮੁੰਡੇ ਨੂੰ ਭੇਜਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ । ਐਡਵੋਕੇਟ ਜਗਮੋਹਨ ਸਿੰਘ ਨੇ ਇਸ ਮਾਮਲੇ ਦੀ ਪਟੀਸ਼ਨ ਅਦਾਲਤ ਵਿੱਚ ਦਾਖਲ ਕਰਵਾਈ ਹੈ । ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ । ਉਨ੍ਹਾਂ ਨੇ CBI ਜਾਂਚ ਦੀ ਵੀ ਮੰਗ ਕੀਤੀ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਕਿ ਬੇਟੀ ਪੜਾਓ, ਬੇਟੀ ਬਚਾਓ ਦੇ ਸੋਲਗਨ ਦਾ MMS ਮਾਮਲੇ ਨੇ ਅਰਥ ਹੀਬਦਲ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਯੂਨੀਵਰਸਿਟੀ ਇਕ ਚੈਰੀਟੇਬਲ ਟਰੱਸਟ ਹੈ ਜੋ ਚੈਰਿਟੀ ਦੀ ਜਗ੍ਹਾ ਬਿਜਨੈਸ ਕਰ ਰਿਹਾ ਹੈ। ਇਸ ਦੀ ਵੱਡੇ ਪੱਧਰ ਤੇ ਜਾਂਚ ਹੋਣੀ ਚਾਹੀਦੀ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਇਸ ਮਾਮਲੇ ਤੇ ਆਉਣ ਵਾਲੇ ਸਮੇ ਵਿੱਚ ਸੁਣਵਾਈ ਹੋਵੇਗੀ ।