by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਭਾਜਪਾ ਵਲੋਂ 'ਆਪਰੇਸ਼ਨ ਲੋਟਸ ' ਦੇ ਮੁੱਦੇ 'ਤੇ ਆਪ ਸਰਕਾਰ ਵਲੋਂ ਪ੍ਰਦਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਦੇ ਆਗੂਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਸੀ। ਇਸ ਦੌਰਾਨ ਹੀ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਵਾਛੜਾ ਕੀਤੀਆਂ ।ਭਾਜਪਾ ਤੇ ਪੁਲਿਸ ਵਿੱਚ ਕਾਫੀ ਧੱਕਾ ਮੁੱਕੀ ਵੀ ਕੀਤੀ ਗਈ । ਇਸ ਪ੍ਰਦਸ਼ਨ ਦੌਰਾਨ ਭਾਜਪਾ ਆਗੂਆਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ ।