ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੈਕਸੀਕੋ ਨੇ ਸੰਯੁਕਤ ਰਾਸ਼ਟਰ ਨੂੰ ਰੂਸ -ਯੂਕੇਨ ਦੀ ਜੰਗ ਨੂੰ ਰੋਕਣ ਲਈ ਇਕ ਕਮੇਟੀ ਬਣਾਉਣ ਲਈ ਕਿਹਾ ਹੈ। ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੌਪ ਫਰਾਂਸਿਸ ਨੂੰ ਰੂਸ ਤੇ ਯੂਕੇਨ ਵਿਚਕਾਰ ਸ਼ਾਤੀ ਲਈ ਇਹ ਪ੍ਰਸਤਾਵ ਦਿੱਤਾ ਹੈ। ਇਹ ਪ੍ਰਸਤਾਵ ਮੈਕਸੀਕੋ ਦੇ ਵਿਦੇਸ਼ ਮੰਤਰੀ ਮਾਰਸੇਲੋ ਲੁਈਸ ਵਲੋਂ ਰੱਖਿਆ ਗਿਆ ਸੀ। ਦੱਸ ਦਈਏ ਕਿ ਬੀਤੀ ਦਿਨੀਂ PM ਮੋਦੀ ਵਲੋਂ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੇ ਪੁਤਿਨ ਨੂੰ ਕਿਹਾ ਸੀ ਕਿ 'ਇਹ ਯੁਗ ਜੰਗ ਦਾ ਨਹੀ ਹੈ'। ਭਾਰਤ ਦੇ ਪ੍ਰਧਾਨ ਮੰਤਰੀ ਦੀ ਇਸ ਟਿੱਪਣੀ ਦਾ ਅਮਰੀਕਾ,ਫਰਾਂਸ ਸਮੇਤ ਹੋਰ ਵੀ ਦੇਸ਼ਾ ਨੇ ਸਵਾਗਤ ਕੀਤਾ ਹੈ । ਮੈਕਸੀਕੋ ਦੇ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਹੁਣ ਸ਼ਾਤੀ ਪ੍ਰਾਪਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ । ਉਨ੍ਹਾਂ ਨੇ ਕਿਹਾ ਜੇਕਰ PM ਆਦਿ ਚਾਹੁਣ ਤਾਂ ਰੂਸ ਤੇ ਯੂਕੇਨ ਦੀ ਜੰਗ ਨੂੰ ਖਤਮ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਾਤੀ ਗੱਲਬਾਤ ਨਾਲ ਹੀ ਕੀਤੀ ਜਾ ਸਕਦੀ ਹੈ ।
by jaskamal