by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ -ਜਲੰਧਰ ਮਾਰਗ ਨੇੜੇ ਇਕ ਗੈਸ ਦੀ ਫੈਕਟਰੀ ਵਿਚ ਗੈਸ ਸਿਲੰਡਰ ਫਟਣ ਨਾਲ ਧਮਾਕਾ ਹੋ ਗਿਆ ਹੈ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 2 ਵਿਅਕਤੀ ਗੰਭੀਰ ਜਖ਼ਮੀ ਹੋ ਗਏ ਹਨ। ਜਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ । ਜਿਥੇ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਨਸ਼ਰਾਲਾ ਵਿਖੇ ਸਿਲੇਡਰਾ ਵਿੱਚ ਬੈਲਡਿੰਗ ਵਾਲੀ ਗੈਸ ਸਪਲਾਈ ਕਰਨ ਦਾ ਕੰਮ ਕੀਤਾ ਜਾਂਦਾ ਸੀ । ਜਦੋ ਕਰਮਚਾਰੀ ਅੱਜ ਕੰਮ ਕਰਨ ਲੱਗੇ ਤਾਂ ਅਚਾਨਕ ਧਮਾਕਾ ਹੋ ਗਿਆ। ਜਿਸ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ 2 ਵਿਅਕਤੀ ਜਖ਼ਮੀ ਹੋ ਗਏ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਪ੍ਰਵਾਸੀ ਹੈ ਤੇ ਉਹ ਕਈ ਸਾਲਾਂ ਤੋਂ ਇਕ ਫੈਕਟਰੀ 'ਚ ਕੰਮ ਕਰਦਾ ਸੀ।