by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੁੱਲੂ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਟੂਰਿਸਟ ਗੱਡੀ ਖੱਡ 'ਚ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੌਰਾਨ ਕਈ ਲੋਕ ਜਖ਼ਮੀ ਹੋ ਗਏ ਹਨ । ਜਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ । ਇਸ ਵਾਹਨ ਵਿੱਚ 17 ਲੋਕ ਸਵਾਰ ਸੀ ਮੌਕੇ ਤੇ ਹੀ ਪੁਲਿਸ ਸਮੇਤ ਹੋਰ ਵੀ ਟੀਮਾਂ ਨੇ ਪਹੁੰਚ ਕੇ ਜਖ਼ਮੀਆਂ ਨੂੰ ਬਾਹਰ ਕੱਢਿਆ ਹੈ। ਉਨ੍ਹਾਂ ਚੋ ਕੁਝ ਦੀ ਮੌਕੇ 'ਤੇ ਮੌਤ ਹੋ ਗਈ ਹੈ । ਇਸ ਹਾਦਸੇ ਬਾਰੇ ਬੰਜਾਰ ਦੇ ਵਿਧਾਇਕ ਨੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ । ਫਿਲਹਾਲ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਕੀਤਾ ਜਾ ਰਹੀ ਹੈ।