by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖਨਊ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ -ਟਰਾਲੀ ਨਹਿਰ ਵਿੱਚ ਪਲਟ ਗਈ। ਇਸ ਹਾਦਸੇ ਦੌਰਾਨ 9 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜਖ਼ਮੀ ਹੋ ਗਏ ਹਨ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਸਿਤਾਪੂਰ ਤੋਂ ਕੁਝ ਲੋਕ ਉਨਾਈ ਦੇਵੀ ਮੰਦਰ ਜਾ ਰਹੇ ਸੀ। ਰਸਤੇ ਵਿੱਚ ਇਤੋਂਜਾ ਖੇਤਰ ਕੋਲ ਟਰੈਕਟਰ -ਟਰਾਲੀ ਨਹਿਰ 'ਚ ਪਲਟ ਗਈ। ਜਿਸ ਕਾਰਨ 9 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਟਰੈਕਟਰ -ਟਰਾਲੀ ਵਿੱਚ 45 ਲੋਕ ਸਵਾਰ ਸੀ। ਲੋਕਾਂ ਦੇ ਜਖ਼ਮੀਆਂ ਨੂੰ ਬਾਹਰ ਕੱਢ ਕੇ ਨਿੱਜੀ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ ।