by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ NHM ਦੇ ਮੁਲਾਜਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੀ ਪੁਲਿਸ ਤੇ ਮੁਲਾਜਮਾਂ ਵਿੱਚ ਝੜਪ ਹੋ ਗਈ ਹੈ । NHM ਦੀਆਂ ਮਹਿਲਾ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋ ਗਈ। ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਕਾਫੀ ਸਮੇ ਤੋਂ7000 ਤੋਂ 10 ਹਜ਼ਾਰ ਤਨਖਾਹ ਤੇ ਹੀ ਕੰਮ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪੈਸਿਆਂ ਵਿੱਚ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ । ਧਰਨਾਕਾਰੀਆਂ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਕਿਹਾ ਸੀ ਕਿ ਤਨਖਾਹ ਵਿੱਚ ਵਾਧਾ ਕੀਤਾ ਜਾਵੇਗਾ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜੇਵਗਾ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਮੁਲਾਜ਼ਮਾਂ ਨੇ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਉਨ੍ਹਾਂ ਦੀਆ ਮੰਗਾਂ ਨਹੀਂ ਪੂਰੀਆਂ ਹੋਇਆ ਤਾਂ ਉਹ ਪੰਜਾਬ ਸਰਕਾਰ ਖਿਲਾਫ ਆਪਣੇ ਪ੍ਰਦਰਸ਼ਨ ਹੋਰ ਤੇਜ਼ ਕਰਨਗੇ।