by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪ ਪਾਰਟੀ ਦੇ ਰਾਜ ਸਭਾ ਮੈਬਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਧਿਰ ਕੋਲ ਭਗਵੰਤ ਮਾਨ ਸਰਕਾਰ ਖਿਲਾਫ ਕੋਈ ਮੁੱਦਾ ਨਹੀਂ ਹੈ ਕਿਉਕਿ ਸਰਕਾਰ ਸੱਤਾ ਵਿੱਚ ਆਉਂਦੇ ਹੀ ਆਪਣੇ ਕੰਮ ਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਵਿਰੋਧੀ ਧਿਰਾਂ ਵਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਭਗਵੰਤ ਮਾਨ ਆਪਣੀ ਪੰਜਾਬ ਸਰਕਾਰ ਦਿੱਲੀ ਤੋਂ ਚਲਾ ਰਹੇ ਹਨ। ਇਨ੍ਹਾਂ ਗੱਲਾਂ ਵਿੱਚ ਕੋਈ ਦਮ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਦੋ ਭਗਵੰਤ ਮਾਨ ਲੋਕ ਸਭਾ ਲਈ ਚਣੇ ਗਏ ਸੀ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਪੰਜਾਬ ਵਿੱਚ ਤਰਾਂ ਤਰਾਂ ਦੀਆਂ ਅਫਵਾਹਾਂ ਫੈਲਾ ਰਹੀ ਹੈ ।ਝੂਠ ਜ਼ਿਆਦਾ ਸਮੇ ਨਹੀਂ ਰਹਿੰਦਾ ਹੈ। ਇਸ ਲਈ ਜਲਦ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਮੂੰਹ ਦੀ ਖਾਣੀ ਪਵੇਗੀ।