by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਦੌੜ ਤੋਂ ਆਪ ਵਿਧਾਇਕ ਲਾਭ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਬੀਤੀ ਦਿਨੀਂ ਜ਼ਹਿਰੀਲਾ ਪਰਦਾਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਹੁਣ ਇਸ ਮਾਮਲੇ 'ਚ ਨਵਾਂ ਮੋੜ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਆਪ ਵਿਧਾਇਕ ਦੇ ਪਿਤਾ ਦਰਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਲੁਧਿਆਣਾ ਦੇ DMC ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਿਥੇ ਉਨ੍ਹਾਂ ਦੀ ਹਾਲਾਤ ਨਾਜ਼ੁਕ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਆਪ ਵਿਧਾਇਕ ਦੇ ਪਿਤਾ ਨੇ ਘਰੇਲੂ ਲੜਾਈ ਦੇ ਕਾਰਨ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।