by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਆਪ ਸਰਕਾਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮਦਿਨ ਮੌਕੇ ਤੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਲਿਖਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ… 46 ਯੁਵਕਾਂ ਨੂੰ…. 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਗੇ । 30ਨਵੰਬਰ ਤੱਕ ਹੀ ਅਪਲਾਈ ਕਰ ਸਕਦੇ ਹੋ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਰੱਖਿਆ ਜਾਵੇਗਾ। PM ਮੋਦੀ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਮਨਾਇਆ ਜਾਵੇਗਾ ।