by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 3 ਅਕਤੂਬਰ ਨੂੰ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਕਰ ਲਿਆ ਗਿਆ ਹੈ ਤੇ ਸਿਰਫ਼ ਐਲਾਨ ਕਰਨਾ ਬਾਕੀ ਹੈ। ਜਾਣਕਾਰੀ ਅਨੁਸਾਰ ਖੇਤੀਬਾੜੀ ਮੰਤਰੀ ਧਾਲੀਵਾਲ ਵਲੋਂ ਜਲੰਧਰ ਦੀ ਕਈ ਜਥੇਬੰਦੀਆਂ ਨਾਲ ਇਕ ਅਥੱਕ ਹੋਈ ਸੀ। ਇਸ ਬੈਠਕ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਵਿਚਾਰਿਆ ਗਿਆ ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਦੂਰ ਕੀਤੀਆਂ ਜਾਣ ਗਿਆ। ਧਾਲੀਵਾਲ ਵਲੋਂ ਮੰਗਾ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਦੱਸ ਦਈਏ ਕਿ ਗੰਨਾ ਕਾਸ਼ਤਕਾਰਾਂ ਵਲੋਂ ਅਜ ਫਗਵਾੜਾ ਨੈਸ਼ਨਲ ਹਾਈਵੇਅ ਤੇ ਜਾਮ ਲਗਾਉਣਾ ਸੀ। ਹੁਣ ਇਸ ਨੂੰ ਹੱਦ ਕਰ ਦਿੱਤਾ ਗਿਆ ਹੈ ।