by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਦੂਜਾ ਸੈਸ਼ਨ ਸ਼ੁਰੂ ਹੋ ਗਿਆ ਹੈ। ਕਾਂਗਰਸ ਵਲੋਂ ਮੰਤਰੀ ਫੋਜਾ ਸਿੰਘ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸਦਨ ਦੇ ਅੰਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਕਾਂਗਰਸੀਆਂ ਨੇ ਕਿਹਾ ਕਿ ਫੋਜਾ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਵੇ। ਕਾਂਗਰਸ ਵਲੋਂ ਮੰਤਰੀ ਦੀ ਆਡੀਓ ਵਾਇਰਲ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਵਿੱਚ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਇਸ ਹੰਗਾਮੇ ਦੌਰਾਨ ਸਦਨ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ ।