by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਵਾਰਿਸ ਪੰਜਾਬ' ਦੇ ਸੇਵਾਦਾਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਆਗੂ ਸੁਖਜਿੰਦਰ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਵੀ ਆਗੂਆਂ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜੱਗ ਜਾਹਰ ਕਰਨਾ ਠੀਕ ਨਹੀਂ ਹੋਵੇਗਾ। ਇਸ ਦੇ ਪਿੱਛੇ ਪਾਕਿਸਤਾਨ ਦਾ ਵੀ ਹੱਥ ਹੈ । ਇਸ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਜਾਂਚ ਕਰਵਾਏਗੀ। ਉਨ੍ਹਾਂ ਨੇ ਕਿਹਾ ਪੰਜਾਬ ਦੀ ਅਮਰ ਸ਼ਾਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ ।