by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੀ 152ਵੀ ਜਯੰਤੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਮੌਕੇ 'ਤੇ ਸਰਵ ਧਰਮ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਦੇ ਕਿਹਾ ਕਿ ਗਾਂਧੀ ਜਯੰਤੀ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ। ਇਸ ਵਾਰ ਗਾਂਧੀ ਜਯੰਤੀ ਬਹੁਤ ਖਾਸ ਹੈ ਕਿਉਕਿ ਭਾਰਤ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾ ਰਿਹਾ ਹੈ। ਮੈ ਚਾਹੁੰਦਾ ਹੈ ਕਿ ਹਰ ਕੋਈ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲੇ, ਮੈ ਤੁਹਾਨੂੰ ਸਾਰੀਆਂ ਨੂੰ ਗਾਂਧੀ ਜੀ ਨੂੰ ਸ਼ਰਧਾਂਜਲੀ ਵਜੋਂ ਖਾਦੀ ਤੇ ਦਸਤਕਾਰੀ ਉਤਪਾਦਾਂ ਨੂੰ ਖਰੀਦਣ ਦੀ ਅਪੀਲ ਕਰਦਾ ਹਾਂ । ਜ਼ਿਕਰਯੋਗ ਹੈ ਕਿ ਮਹਾਤਮਾ ਗਾਂਧੀ ਦਾ ਜਨਮ ਗੁਜਰਾਤ ਦੇ ਪੋਰਬੰਦਰ ਵਿੱਚ 2 ਅਕਤੂਬਰ 1869 ਵਿੱਚ ਹੋਇਆ ਸੀ ।