ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਭਗਵੰਤ ਮਾਨ ਨੂੰ ਘੇਰਦੇ ਕਿਹਾ ਇੰਜ ਲੱਗਦਾ ਹੈ ਜਿਵੇ ਹੁਣ ਭਾਬੀ ਜੀ ਸਰਕਾਰ ਚਲਾ ਰਹੇ ਹਨ। ਉਨ੍ਹਾਂ ਨੇ ਕਿਹਾ ਭਗਵੰਤ ਮਾਨ ਨੂੰ ਕੋਈ ਪੁੱਛਦਾ ਨਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਲੁੱਟਣ ਤੇ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਖਾਲਸਾ ਪੰਥ ਨੂੰ ਅਪੀਲ ਕੀਤੀ ਜਾਂਦੀ ਹੈ ਕਿ 7 ਅਕਤੂਬਰ ਨੂੰ ਕਢੇ ਜਾ ਰਹੇ, ਦੋਵੇ ਖਾਲਸਾ ਮਾਰਚਾਂ ਦੀ ਡਟਵੀਂ ਹਮਾਇਤ ਕਰਨ ਪੰਜਾਬ ਸਰਕਾਰ ਵਲੋਂ ਸਰਹਦੀ ਕਿਸਾਨਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਕਿਸਾਨ ਇਹ ਜਮੀਨਾਂ ਪਿਛਲੇ 50 ਸਾਲ ਤੋਂ ਵਾਹ ਰਹੇ ਹਨ। ਕਿਸਾਨਾਂ ਨਾਲ ਸਰਕਾਰ ਵਲੋਂ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਪਾਰਲੀਮੈਟ ਦੇ ਐਕਟ ਨੂੰ ਦੇਖ ਕੇ ਕੰਮ ਕਰਦੀ ਹੈ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਸਾਬਕਾ ਫੋਜੀਆਂ ਵਲੋਂ ਘਿਰਾਓ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਾਫੀ ਵਿਰੋਧੀ ਧਿਰਾਂ ਵਲੋਂ ਉਨ੍ਹਾਂ ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
by jaskamal