by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿੱਚ ਸ਼ਾਮਿਲ ਗੈਂਗਸਟਰ ਦੀਪਕ ਟੀਨੂ ਜੋ ਕਿ ਅੱਜ ਪੁਲਿਸ ਹਿਰਾਸਤ 'ਚੋ ਫਰਾਰ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ DGP ਪੰਜਾਬ ਗੌਰਵ ਯਾਦਵ ਨੇ ਸਖ਼ਤ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ FIR ਦਰਜ ਕੀਤੀ ਜਾਵੇਗੀ।
ਇਸ ਬਾਰੇ ਜਾਣਕਾਰੀ DGP ਪੰਜਾਬ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ CIA ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਕੀੜੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। DGP ਗੌਰਵ ਨੇ ਕਿਹਾ ਪੰਜਾਬ ਪੁਲਿਸ ਵਲੋਂ ਗੈਂਗਸਟਰ ਟੀਨੂੰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂ ਅੱਜ ਪੁਲਿਸ ਦੀ ਹਿਰਾਸਤ ਵਿੱਚੋ ਫਰਾਰ ਹੋ ਗਿਆ ਹੈ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਤੇ CM ਮਾਨ ਤੇ ਵੀ ਵਿਰੋਧੀਆਂ ਵਲੋਂ ਉਗਲਾਂ ਚੁੱਕਿਆ ਜਾ ਰਿਹਾ ਹਨ ।