by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾਬੱਸੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਦੁਸਹਿਰਾ ਗਰਾਊਂਡ ਵਿੱਚ ਰੱਖੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੀਆਂ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਕਮੇਟੀ ਮੈਬਰਾਂ ਵਲੋਂ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੁਸਹਿਰਾ ਮਨਾਉਣ ਲਈ ਸ਼੍ਰੀ ਰਾਮਲੀਲਾ ਦੁਸਹਿਰਾ ਮੰਡਲ ਕਮੇਟੀ ਵਲੋਂ ਦੁਸਹਿਰਾ ਗਰਾਊਂਡ 'ਚ ਪੁਤਲੇ ਰੱਖੇ ਗਏ ਹਨ। ਕੁਝ ਸ਼ਰਾਰਤੀ ਅਨਸਰਾਂ ਵਲੋਂ ਮੇਘਨਾਥ ਦੇ ਪੁਤਲੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਨਾਲ ਮਾਹੌਲ ਖਰਾਬ ਕੀਤਾ ਜਾ ਸਕੇ ਇਸ ਘਟਨਾ ਨੂੰ ਲੈ ਕੇ ਕਮੇਟੀ ਮੈਬਰਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।