by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਵੱਡੀਆਂ ਨੂੰ ਵੱਡੀ ਰਾਹਤ ਮਿਲੀ ਹੈ, ਹੁਣ ਜਨਤਕ ਥਾਵਾਂ ਤੇ ਮਾਸਕ ਨਾ ਪਾਉਣ 'ਤੇ ਕੋਈ ਜੁਰਮਾਨਾ ਨਹੀਂ ਲੱਗੇਗਾ। ਦੱਸਿਆ ਜਾ ਰਿਹਾ ਹੈ ਕਿ ਕੋਵਿਡ -19 ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਨੂੰ ਦੇਖਦੇ ਇਹ ਫੈਸਲਾ ਲਿਆ ਗਿਆ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਮਾਸਕ ਨਾ ਪਾਉਣ ਤੇ 500 ਰੁਪਏ ਜੁਰਮਾਨੇ ਨੂੰ ਖਤਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕੀ ਦਿੱਲੀ ਵਿੱਚ ਅਗਸਤ ਵਿੱਚ ਮੁੜ ਮਾਸਕ ਪਾਉਣਾ ਜਰੂਰੀ ਕੀਤਾ ਗਿਆ ਸੀ। ਦਿੱਲੀ ਵਿਹਸੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਸਰਕਾਰ ਨੇ ਇਹ ਫੈਸਲਾ ਲਿਆ ਸੀ। ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਸਾਰੀਆਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਸੀ । ਹੁਣ ਜਨਤਕ ਥਾਵਾਂ 'ਤੇ ਮਾਸਕ ਨਾ ਪਹਿਨਣ 'ਤੇ ਜੁਰਮਾਨਾ ਨਹੀਂ ਦੇਣਾ ਹੋਵੇਗਾ ।