by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਤੇ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੀਆਂ ਮੁਸ਼ਕਿਲਾਂ ਵਧੀਆਂ ਜਾ ਰਿਹਾ ਹੈ। ਵਿਜੀਲੈਂਸ ਨੇ ਕਿਹਾ ਕਿ ਸਟਰੀਟ ਲਾਈਟਾਂ ਦੇ 65 ਲੱਖ ਰੁਪਏ ਦੇ ਘੁਟਾਲੇ ਦੀ ਚੱਲ ਰਹੇ ਜਾਂਚ ਵਿੱਚ ਕਾਂਗਰਸ ਆਗੂ ਤੇ ਕਾਂਗਰਸ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਵਲੋਂ ਮਾਮਲਾ ਦਰਜ ਕਰਨ ਸਬੰਧੀ ਜਾਣਕਾਰੀ ਅਦਾਲਤ ਨੂੰ ਭੇਜ ਦਿੱਤੀ ਗਈ ਹੈ। ਜਿਥੇ ਪਤਾ ਲੱਗਾ ਹੈ ਕਿ ਜਿਸ ਪਿੱਛੇ ਹੁਣ ਇਕ ਹੋਰ ਕਾਂਗਰਸੀ ਆਗੂ ਦੀ ਗ੍ਰਿਫਤਾਰੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਲੁਧਿਆਣਾ ਤੋਂ ਵਿਜੀਲੈਂਸ ਨੇ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ ।