by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : BSF ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੋ ਵੀ ਪਾਕਿਸਤਾਨ ਤੋਂ ਆਉਣ ਵਾਲਾ ਨਸ਼ਾ,ਨਾਜਾਇਜ਼ ਹਥਿਆਰ ਤੇ ਡਰੋਨ ਦਾ ਇਸਲੇਮਾਲ ਕਰਨ ਵਾਲੇ ਵਿਅਕਤੀ ਦੀ ਜਾਣਕਾਰੀ ਦੇਵਗਾ। ਉਸ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਨੌਜਵਾਨ ਨਸ਼ਾ, ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਦੀ ਗੈਰ -ਕਾਨੂੰਨੀ ਤਸਕਰੀ ਕਰਦੇ ਹਨ । ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ । BSF ਅਧਿਕਾਰੀਆਂ ਨੇ ਲੋਕਾਂ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਤੇ ਡਰੋਨ ਬਾਰੇ ਜਾਣਕਾਰੀ ਸਾਂਝੀ ਕਰਨ ਲਈ 9417809047 ਤੇ ਹੋਰ ਵੀ ਕਈ ਨੰਬਰ ਜਾਂਰੀ ਕੀਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਇਹ ਸੂਚਨਾ ਦੇਣ ਵਾਲਿਆਂ ਦੇ ਨਾਂ ਨੂੰ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।