by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ 'ਚ ਗੋਲੀਬਾਰੀ ਤੇ ਅਪਰਾਧਿਕ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਅਮਰੀਕਾ ਦੇ ਮੈਕਸੀਕੋ ਵਿੱਚ ਗੋਲੀਬਾਰੀ ਦੌਰਾਨ 18 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਵਿੱਚ ਕੁਝ ਲੋਕ ਜਖ਼ਮੀ ਵੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ ਮੇਅਰ ਸਮੇਤ 18 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਮੈਕਸੀਕੋ ਵਿੱਚ ਸਥਿਤ ਸੈਨ ਮਿਗੁਏਲ ਇਲਾਕੇ 'ਚ ਵਾਪਰੀ ਹੈ। ਟੋਟੋਲਾਪਨ ਦਾ ਮੇਅਰ ਵੀ ਮਰਨ ਵਾਲਿਆਂ ਵਿੱਚ ਸ਼ਾਮਿਲ ਹਨ। ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਇਸ ਘਟਨਾ ਦੀ ਕਈ ਤਸਵੀਰਾਂ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।ਪੁਲਿਸ ਵਲੋਂ ਇਸ ਮਾਮਲੇ ਨੂੰ ਦੇਖਦੇ ਕੁਝ ਵਿਕਅਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ।