by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਅਗਵਾ ਹੋਏ ਪੰਜਾਬੀ ਪਰਿਵਾਰ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਦੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਕਾਲੀਫ਼ੋਨੀਆ ਵਿੱਚ ਟਾਡਾ ਦੇ ਪਿੰਡ ਹਰਸੀ ਦੇ ਇਕ ਪੰਜਾਬੀ ਪਰਿਵਾਰ ਦੇ 4ਜੀਆਂ ਨੂੰ ਅਗਵਾ ਕਰ ਲਿਆ ਗਿਆ ਸੀ, ਜਿਨ੍ਹਾਂ ਦੀ ਅੱਜ ਲਾਸ਼ਾ ਬਰਾਮਦ ਹੋਇਆ ਹਨ ।