by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਿਸਾਨ ਆਗੂਆਂ ਨੇ ਆਪਣੀ ਮੰਗਾ ਨੂੰ ਲੈ ਕੇ ਪੰਜਾਬ ਦੇ CM ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਝੋਨੇ ਨੂੰ ਖਰੀਦੇਗੀ। ਇਸ ਦੌਰਾਨ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਸਰਕਾਰ 6 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ । ਕਿਸਾਨਾਂ ਨੇ ਕਿਹਾ 5 ਨਵੰਬਰ ਤੋਂ ਪੰਜਾਬ ਦੀਆਂ ਸਾਰੀਆਂ ਖੰਡ ਮਿੱਲਾਂ ਸ਼ੁਰੂ ਕੀਤੀਆਂ ਜਾਣ। ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਾਹਮਣੇ ਆਪਣੀ ਪੂਰੀਆਂ ਮੰਗਾ ਰੱਖਿਆ । CM ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਸਾਰੀਆਂ ਮੰਗਾ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ ।