by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਉੱਤਰ ਤੋਂ ਦੱਖਣ ਤੇ ਉੱਤਰ ਪੂਰਬੀ ਭਾਰਤ ਵਿੱਚ ਮਾਨਸੂਨ ਤੋਂ ਬਾਅਦ ਵੀ ਬਾਰਿਸ਼ ਜਾਰੀ ਹੈ। ਦਿੱਲੀ, ਯੂਪੀ, ਉਤਰਾਖੰਡ ਤੇ ਆਸਪਾਸ ਦੇ ਰਾਜਾਂ 'ਚ ਪਿਛਲੇ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ । ਮੌਸਮ ਵਿਭਾਗ ਵਲੋਂ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ 10 ਅਕਤੂਬਰ ਤੱਕ ਦਿੱਲੀ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਵੇਗੀ । ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ,ਕਰਨਾਟਕ ,ਕੇਰਲ 'ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ । ਇਸ ਦੇ ਨਾਲ ਹੀ ਬਿਹਾਰ 'ਚ ਇਕ ਜਾ 2 ਥਾਵਾਂ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਮੋਗਾ ਸਮੇਤ ਹੋਰ ਵੀ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ।