ਸਪਾਈਸ ਜੈੱਟ ਦੀ ਫਲਾਈਟ ‘ਚੋ ਕਈ ਯਾਤਰੀਆਂ ਦਾ ਸਾਮਾਨ ਹੋਇਆ ਗਾਇਬ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੁਬਈ ਤੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋ ਕਈ ਯਾਤਰੀਆਂ ਦਾ ਸਾਮਾਨ ਗਾਇਬ ਹੋਣ ਨਾਲ ਹਵਾਈ ਅੱਡੇ ਤੇ ਹੰਗਾਮਾ ਹੋ ਗਿਆ। ਏਅਰਪੋਸਟ ਤੇ ਯਾਤਰੀਆਂ ਦੇ ਹੰਗਾਮੇ ਨੂੰ ਦੇਖਦੇ ਸਪਾਈਸ ਜੈੱਟ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦਾ ਸਾਮਾਨ ਉਨ੍ਹਾਂ ਦੇ ਘਰ ਤੱਕ ਪਹੁੰਚਾ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਐਸ. ਜੀ. 56 ਲੈਂਡ ਹੋਈ ਸੀ। ਜਦੋ ਕਸਟਮ ਕਲੀਅਰੈਂਸ ਲੈਣ ਤੇ ਸਾਮਾਨ ਦੀ ਜਾਂਚ ਕਰਵਾਉਣ ਲਈ ਯਾਤਰੀ ਸਾਮਾਨ ਦੀ ਪੇਟੀ 'ਤੇ ਪਹੁੰਚੇ ਤਾਂ ਕਈਆਂ ਦਾ ਸਾਮਾਨ ਗਾਇਬ ਸੀ। ਸਾਮਾਨ ਨਾ ਮਿਲਣ 'ਤੇ ਯਾਤਰੀਆਂ ਵਲੋਂ ਕਾਂਊਟਰ ਤੇ ਪਹੁੰਚ ਕੇ ਹੰਗਾਮਾ ਕੀਤਾ ਗਿਆ ।