by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 9000 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਹੈ । ਇਸ ਬਾਰੇ CM ਮਾਨ ਦੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ । ਮੁੱਖ ਮੰਤਰੀ ਨੇ ਇਹ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਕੀਤਾ ਸੀ । ਉਨ੍ਹਾਂ ਨੇ ਟਵੀਟ ਕਰ ਲਿਖਿਆ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੀ ਦਿਨੀ CM ਮਾਨ ਵਲੋਂ ਪੰਜਾਬ ਪੁਲਿਸ ਦੀਆਂ ਵੀ ਭਰਤੀਆਂ ਸ਼ੁਰੂ ਕੀਤੀਆਂ ਗਿਆ ਸੀ। ਜਿਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ।