by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਦੱਸਿਆ ਜਾ ਰਿਹਾ ਕਿ ਚੋਰਾਂ ਵਲੋਂ 8 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਚੋਰਾਂ ਵਲੋਂ ਦੁਕਾਨਾਂ ਦੇ ਸ਼ਟਰ ਭੰਨੇ ਗਏ ਪਰ ਕਿਸੇ ਤਰਾਂ ਦਾ ਕੋਈ ਵਿੱਤੀ ਨੁਕਸਾਨ ਨਹੀ ਹੋਇਆ ਹੈ। ਘਟਨਾ ਦੀ ਸਾਰੀ ਵਾਰਦਾਤ CCTV 'ਚ ਕੈਦ ਹੋ ਗਈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਉਹ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਨੂੰ ਚੱਲ ਗਏ ਤਾਂ ਜਦੋ ਸਵੇਰੇ ਆਏ ਦੇਖਿਆ ਮਾਰਕੀਟ 'ਚ ਕਈ ਦੁਕਾਨਾਂ ਦੇ ਸ਼ਟਰ ਟੁੱਟੇ ਹੋਏ ਸੀ। ਜਿਸ ਤੋਂ ਬਾਅਦ ਉਨ੍ਹਾਂ ਵਲੋਂ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ CCTV ਦੇ ਆਧਾਰ ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।