by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਬੱਸ ਨੂੰ ਅੱਗ ਲੱਗਣ ਨਾਲ 10 ਸਵਾਰੀਆਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ। ਜਖ਼ਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਨਾਸਿਕ ਵਿੱਚ ਬੱਸ ਨੂੰ ਅੱਗ ਲੱਗਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਇਹ ਭਿਆਨਕ ਸੜਕ ਹਾਦਸਾ ਨਾਸਿਕ -ਅੋਰੰਗਾਬਾਦ ਰੋਡ 'ਤੇ ਵਪਾਰੀਆ ਹੈ। ਫਾਇਰ ਬ੍ਰਿਗੇਡ ਵਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ । ਡਾਕਟਰ ਦਾ ਕਹਿਣਾ ਹੈ ਕਿ ਕੁਝ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ।