by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ 27 ਸਾਲਾ ਦੇ ਨੌਜਵਾਨ ਦਾ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਅਨੁਸਾਰ ਸੰਦੀਪ ਨੂੰ ਲੜਾਈ ਦਾ ਸਮਝੌਤਾ ਕਰਵਾਉਣ ਲਈ ਬੁਲਾਇਆ ਗਿਆ ਸੀ। ਦੱਸਿਆ ਜਾ ਰਿਹਾ ਕੁਝ ਨੌਜਵਾਨਾਂ ਦਾ ਆਪਸੀ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ 'ਚ ਸੰਦੀਪ ਦੋਵਾਂ ਧਿਰਾਂ 'ਚ ਸਮਝੌਤਾ ਕਰਵਾਉਣ ਲਈ ਗਿਆ ਸੀ ਪਰ ਉਥੇ ਕੁਝ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ ।