by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਹੀ ਨਸ਼ਾ ਵਧਦਾ ਨਜ਼ਰ ਆ ਰਿਹਾ ਹੈ। ਨਸ਼ਾ ਕਰਨ ਨਾਲ ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਉਂਦੀ ਹੈ। ਪੁਲਿਸ ਵਲੋਂ ਬਠਿਡਾ ਦੇ ਕਈ ਪਿੰਡਾਂ 'ਚ ਛਾਪੇਮਾਰੀ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਕਈ ਪਿੰਡਾਂ ਦੇ ਘਰਾਂ ਦੀ ਤਲਾਸ਼ੀ ਲਈ ਤੇ ਪਰਿਵਾਰਕ ਮੈਬਰਾਂ ਕੋਲੋਂ ਪੁੱਛਗਿੱਛ ਵੀ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਠਿਡਾ ਦੇ ਇਕ ਪਿੰਡ ਵਿਚ ਕਿਸੇ ਵਿਅਕਤੀ ਵਲੋਂ ਬੋਰਡ ਲੱਗਾ ਦਿੱਤਾ ਗਿਆ ਸੀ। ਜਿਸ 'ਚ ਲਿਖਿਆ ਕਿ 'ਚਿੱਟਾ ਇੱਧਰ ਮਿਲਦਾ ਹੈ' ਇਸ ਬੋਰਡ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।