ਵਿਆਹ ਤੋਂ ਪਹਿਲਾ ਬੰਦੂਕ ਦੀ ਨੋਕ ‘ਤੇ ਲਾੜੀ ਹੋਈ ਅਗਵਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿਥੇ ਵਿਆਹ ਤੋਂ ਪਹਿਲਾ ਦਾ ਫੋਟੋਸ਼ੂਟ ਕਰਵਾ ਰਹੀ ਲਾੜੀ ਨੂੰ ਬੰਦੂਕ ਦੀ ਨੋਕ 'ਤੇ ਅਗਵਾ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਲੜਕੀ ਤਰਨਤਾਰਨ ਦੇ ਪਿੰਡ ਰਸੂਲਪੁਰ ਦੇ ਨਾਲ ਲੱਗਦੀ ਨਹਿਰ ਕੋਲੋਂ ਆਪਣੇ ਮੰਗੇਤਰ ਨਾਲ ਪ੍ਰੀ -ਵੈਡਿੰਗ ਫੋਟੋਸ਼ੂਟ ਕਰਵਾ ਰਹੀ ਸੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕੁਝ ਪਰਿਵਾਰਿਕ ਮੈਬਰ ਵੀ ਮੌਜੂਦ ਸੀ। ਇਸ ਦੌਰਾਨ ਇਨੋਵਾ ਕਾਰ ਵਿੱਚ ਆਏ ਕੁਝ ਬਦਮਾਸ਼ਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਬੰਦੂਕ ਦੀ ਨੋਕ ਤੇ ਲੜਕੀ ਨੂੰ ਅਗਵਾ ਕਰਕੇ ਫਰਾਰ ਹੋ ਗਏ । ਕੁੜੀ ਦੀ ਮਾਂ ਦੇ ਬਿਆਨਾਂ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਸ਼ੀਆਂ ਤੇ ਅਗਵਾ ਲਾੜੀ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ 2 ਵਾਹਨ ਵੀ ਬਰਾਮਦ ਕਰ ਲਏ ਹਨ ।