by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਸਮੇਤ ਮੁਹਾਲੀ ਵਿੱਚ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਵੀ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ । ਅਕਤੂਬਰ ਮਹੀਨੇ ਵਿੱਚ ਜੁਲਾਈ ਵਾਂਗ ਮੀਂਹ ਪੈ ਰਿਹਾ ਹੈ । ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ । ਅਗਲੇ ਕੁਝ ਦਿਨਾਂ ਤੱਕ ਮੌਸਮ ਖ਼ਰਾਬ ਹੋ ਸਕਦਾ ਹੈ। ਪੰਜਾਬ ਦੇ ਜਲੰਧਰ, ਮੋਗਾ, ਲੁਧਿਆਣਾ, ਰੋਪੜ, ਮਾਨਸਾ, ਪਟਿਆਲਾ, ਮੋਹਾਲੀ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦਈਏ ਕਿ ਮੀਂਹ ਕਾਰਨ ਰਾਤ ਨੂੰ ਠੰਡ ਮਹਿਸੂਸ ਹੋਣ ਲੱਗੀ ਹੈ ਜਦਕਿ ਦਿਨ ਸਮੇ ਕੁਝ ਕੁਝ ਗਰਮੀ ਮਹਿਸੂਸ ਹੁੰਦੀ ਹੈ ।