by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਰਾਲੀ ਸਾੜਣ ਦੀਆਂ ਘਟਨਾਵਾਂ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਆਮ ਪਾਰਟੀ ਤੇ ਵੱਡਾ ਹਮਲਾ ਬੋਲਿਆ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕੇਂਦਰ ਦੀ ਭਾਜਪਾ ਤੇ ਦਿੱਲੀ ਅਤੇ ਪੰਜਾਬ ਦੀ ਆਪ ਸਰਕਾਰ ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਵਿੱਚ ਅਸਫ਼ਲ ਰਹਿਣ ਲਈ ਪੂਰੀ ਤਰਾਂ ਜਿੰਮੇਵਾਰ ਹੈ। ਜ਼ਿਕਰਯੋਗ ਹੈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ। ਕਿਸਾਨ ਪਰਾਲੀ ਨਾ ਸਾੜਣ ਪੰਜਾਬ ਦੇ ਵੱਖ ਵੱਖ ਸੂਬਿਆਂ ਵਿੱਚ ਇਕ ਦਿਨ ਵਿੱਚ ਪਰਾਲੀ ਸਾੜਣ ਦੇ 711 ਮਾਮਲੇ ਸਾਹਮਣੇ ਆ ਰਹੇ ਹਨ। ਇਹ ਕਿਸਾਨਾਂ ਨੇ ਹੀ ਨਹੀਂ ਸਗੋਂ ਆਮ ਜਨਤਾ ਲਈ ਵੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਪਰ ਸਰਕਾਰਾਂ ਇਸ ਵਾਲ ਕੋਈ ਧਿਆਨ ਨਹੀਂ ਹੈ ਨਾ ਹੀ ਸਰਕਾਰ ਵਲੋਂ ਕੋਈ ਠੋਸ ਕਦਮ ਚੁੱਕਿਆ ਗਿਆ ਹੈ ।