by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ - ਬਠਿੰਡਾ ਨੈਸ਼ਨਲ ਹਾਈਵੇ ਤੇ ਮੌਜੂਦ ਇਕ ਰੈਡੀਮੇਡ ਦੁਕਾਨ ਮਾਲਕ ਨੌਜਵਾਨ ਦਾ 2 ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਹੈ। ਹਮਲਾਵਰ ਕਤਲ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ। ਪੁਲਿਸ ਨੇ ਸੂਚਨਾ ਮਿਲੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਗੁਰਜੰਟ ਸਿੰਘ ਨਿਵਾਸੀ ਪਿੰਡ ਰਸੂਲਪੁਰ ਜਿਸ ਨੇ ਕੁਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਜਦੋ ਗੁਰਜੰਟ ਸਿੰਘ ਦੁਕਾਨ ਵਿੱਚ ਮੌਜੂਦ ਦੀ ਤਾਂ 2 ਅਣਪਛਾਤੇ ਵਿਕਅਤੀਆਂ ਵਲੋਂ ਦੁਕਾਨ ਅੰਦਰ ਦਾਖਲ ਹੋ ਕੇ ਗੋਲੀਆਂ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਲੋਕਾਂ ਵਲੋਂ ਜਖ਼ਮੀ ਹਾਲਤ ਵਿੱਚ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।