ਪ੍ਰਵਾਸੀਆਂ ਦੇ ਮਾਪਿਆਂ ਨੂੰ ਲੈ ਕੇ ਕੈਨੇਡਾ ਸਰਕਾਰ ਦਾ ਵੱਡਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਸਰਕਾਰ ਵਲੋਂ ਪ੍ਰਵਾਸੀਆਂ ਦੇ ਮਾਪਿਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ । ਕੈਨੇਡਾ ਸਰਕਾਰ ਨੇ ਕਿਹਾ ਪ੍ਰਵਾਸੀਆਂ ਦੇ ਮਾਪਿਆਂ ਨੂੰ ਹੁਣ ਪੱਕਾ ਕੀਤਾ ਜਾਵੇਗਾ । ਇਮੀਗ੍ਰੇਸ਼ਨ ਕੈਨੇਡਾ ਵਲੋਂ ਇਸ ਸਾਲ ਮਾਪਿਆਂ ਤੇ ਦਾਦਾ -ਦਾਦੀ ਪ੍ਰੋਗਰਾਮ ਦੇ ਤਹਿਤ ਸਪਾਂਸਰਸ਼ਿਪ ਲਈ 15000 ਤੱਕ ਸੰਪੂਰਨ ਅਰਜ਼ੀਆਂ ਨੂੰ ਸਵੀਕਾਰ ਕੀਤੇ ਜਾਵਾਗੇ । ਅਗਲੇ 2 ਹਫਤਿਆਂ ਦੌਰਾਨ 23,100 ਸੰਭਾਵੀ ਸਪਾਂਸਰਾਂ ਨੂੰ ਅਪਲਾਈ ਕਰਨ ਲਈ ਸੱਦੇ ਭੇਜੇ ਜਾਣਗੇ । ਜਿਨ੍ਹਾਂ 'ਚ 15,000 ਅਰਜ਼ੀਆਂ ਦੀ ਚੋਣ ਹੋਵੇਗੀ । ਸਾਲ 2020 ਦੇ ਪੂਲ ਵਿੱਚ ਬੱਚੇ ਹੋਏ ਸਪਾਂਸਰ ਅਰਜ਼ੀਆਂ ਲਈ ਦਿਲਚਸਪੀ ਦੀ ਗਿਣਤੀ ਕਾਰਨ IRCC ਉਸ ਪੂਲ ਤੋਂ ਚੁਣੇ ਗਏ ਸੰਭਾਵੀ ਸਪਾਂਸਰਾਂ ਨੂੰ ਅਰਜ਼ੀ ਦੇਣ ਲਈ ਸੱਦਾ ਦਿੱਤਾ ਗਿਆ ਹੈ ।