by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਗੋਲੀ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ ਇਸ ਮਾਮਲੇ 'ਚ ਐਸ. ਆਈ. ਟੀ ਕੁਝ ਦਿਨ ਪਹਿਲਾਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਚਿੱਠੀ ਭੇਜੀ ਗਈ ਸੀ। SIT ਵਲੋਂ ਉਸ ਨਾਲ ਜਾਂਚ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਕੀਤੀ ਜਾਵੇਗੀ ।ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ SIT ਪੁਲਿਸ ਦੇ ਕੁਝ ਮੈਬਰਾਂ ਵਲੋਂ ਅਚਾਨਕ ਪ੍ਰਕਾਸ਼ ਚੋਕ 'ਚ ਪਹੁੰਚ ਕੇ ਪੁੱਛਗਿੱਛ ਕੀਤੀ ਗਈ ਸੀ। ਜ਼ਿਕਰਯੋਗ ਹੈ 2015 ਵਿੱਚ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਲਗਤਾਰ ਜਾਂਚ ਚਲ ਰਹੀ ਹੈ।