by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੋਆ 'ਚ ਲੜਾਕੂ ਜਹਾਜ਼ ਮਿਗ- 29 ਕਰੈਸ਼ ਹੋ ਗਿਆ ਹੈ। ਇਹ ਹਾਦਸਾ ਉਸ ਸਮੇ ਵਾਪਰਿਆ ਜਦੋ ਜਹਾਜ਼ ਗੋਆ ਦੇ ਤੱਟ ਤੋਂ ਉਡਾਣ ਭਰ ਰਿਹਾ ਸੀ । ਜਾਣਕਾਰੀ ਅਨੁਸਾਰ ਹਾਦਸੇ ਵਿੱਚ ਪਾਇਲਟ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ । ਅਧਿਕਾਰੀਆਂ ਨੇ ਕਿਹਾ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਾਦਸਾ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਹੈ ।