by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਜ਼ਿਲ੍ਹਾ ਨੋਰੀਬਾਦ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਯਾਤਰੀ ਬੱਸ ਨੂੰ ਅੱਗ ਲੱਗਣ ਨਾਲ 18 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ 'ਚ ਕਈ ਲੋਕ ਜਖ਼ਮੀ ਹੋ ਗਏ ਹਨ। ਪੁਲਿਸ ਅਧਿਕਾਰੀ ਨੇ ਕਿਹਾ ਬੱਸ 'ਚੋ 11 ਲਾਸ਼ਾ ਬਰਾਮਦ ਹੋਇਆ ਹਨ ।ਜਿਨ੍ਹਾਂ 'ਚ 8 ਬੱਚੇ ਸਮੇਤ ਔਰਤ ਤੇ ਪੁਰਸ਼ ਵੀ ਸ਼ਾਮਿਲ ਹਨ। ਬੱਸ ਵਿੱਚ 80 ਤੋਂ ਵੱਧ ਲੋਕ ਸਵਾਰ ਸੀ । ਅਧਿਕਾਰੀ ਨੇ ਦੱਸਿਆ ਕਿ ਕੋਚ ਦੇ ਏਅਰ ਕੰਡੀਸ਼ਨਿੰਗ ਸਿਸਟਮ ਵਿੱਚ ਖਰਾਬੀ ਕਾਰਨ ਅੱਗ ਲੱਗੀ ਹੈ। ਜਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਿਲ ਕਰਵਾ ਦਿੱਤਾ ਗਿਆ ਹੈ ।