by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਸ਼ੇੜੀ ਨੌਜਵਾਨਾਂ ਵਲੋਂ ਬੀਅਰ ਪੀ ਕੇ ਹੰਗਾਮਾ ਕੀਤਾ ਜਾ ਰਿਹਾ ਸੀ। ਜਿਸ ਕਾਰਨ ਭਾਜਪਾ ਆਗੂ ਵਲੋਂ ਉਨ੍ਹਾਂ ਨੂੰ ਰੋਕਣਾ ਭਾਰੀ ਪੈ ਗਿਆ। ਦੱਸਿਆ ਜਾ ਰਿਹਾ ਨਸ਼ੇੜੀ ਨੌਜਵਾਨਾਂ ਨੇ ਭਾਜਪਾ ਆਗੂ ਪਸ਼ੂਪਤੀ ਨਾਥ ਨਾਲ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ।ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਲਈ ਟੀਮਾਂ ਦਾ ਹਥੀਂ ਕੀਤਾ ਗਿਆ ਹੈ। ਇਹ ਮਾਮਲਾ ਜੈ ਪ੍ਰਕਾਸ਼ ਨਗਰ ਦਾ ਦੱਸਿਆ ਜਾ ਰਿਹਾ ਹੈ , ਜਿਥੇ ਬੀਅਰ ਦੀ ਦੁਕਾਨ ਦੇ ਬਾਹਰ ਕੁਝ ਨੌਜਵਾਨ ਬੀਅਰ ਪੀ ਕੇ ਹੰਗਾਮਾ ਕਰ ਰਹੇ ਸੀ। ਇਸ ਦੌਰਾਨ ਹੀ ਭਾਜਪਾ ਆਗੂ ਪਸ਼ੂਪਤੀ ਨੌਜਵਾਨਾਂ ਨੂੰ ਰੋਕਣ ਲਈ ਗਏ। ਇਸ ਦੌਰਾਨ ਹੀ ਨੌਜਵਾਨਾਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਜਿਸ ਕਾਰਨ ਭਾਜਪਾ ਆਗੂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।