by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦੇ ਚੋਣ ਦੌਰੇ 'ਤੇ ਜਾ ਰਹੇ ਹਨ। ਇਸ ਦੌਰਾਨ ਹੀ PM ਮੋਦੀ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਆਦਮਪੁਰ ਹਵਾਈ ਸੈਨਾ ਦੇ ਹਵਾਈ ਅੱਡੇ 'ਤੇ ਕੁਝ ਸਮੇ ਲਈ ਪਹੁੰਚੇ ਹਨ। ਜਿਥੇ DGP ਗੌਰਵ ਯਾਦਵ ਸਮੇਤ ਹੋਰ ਵੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਮਪੁਰ ਆਪਣੇ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। ਪੰਜਾਬ ਪੁਲਿਸ ਵਲੋਂ ਹਵਾਈ ਅੱਡੇ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਇਸ ਦੌਰਾਨ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੀ ਤਾਇਨਾਤ ਕੀਤਾ ਗਿਆ ਹਨ।