by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 68 ਸੀਟਾਂ ਲਈ ਇਕ ਪੜਾਅ ਵਿੱਚ 12 ਨਵੰਬਰ ਨੂੰ ਵੋਟਿੰਗ ਹੋਵੇਗੀ। ਜਦਕਿ 6 ਦਸੰਬਰ ਨੂੰ ਇਸ ਦੀ ਗਿਣਤੀ ਕੀਤੀ ਜਾਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਵਿਧਾਨ ਸਭਾ ਲਈ 17 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ । ਉਸ ਦਿਨ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਵੇਗਾ।ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਹਿਮਾਚਲ ਦੀਆਂ ਚੋਣਾਂ ਨਾਲ ਨਹੀਂ ਹੋਣਗੀਆਂ । ਹਿਮਾਚਲ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ 25 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ ਤੇ ਉਮੀਦਵਾਰ 29 ਅਕਤੂਬਰ ਤੱਕ ਨਾਮ ਵਾਪਸ ਵੀ ਲੈ ਸਕਦਾ ਹੈ ।