by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਵਾਰਿਸ ਪੰਜਾਬ' ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵਲੋਂ ਪ੍ਰਭੂ ਯਿਸ਼ੂ ਮਸੀਹ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਗਈ ਸੀ। ਜਿਸ ਨੂੰ ਲੈ ਕੇ ਮਸੀਹ ਭਾਈਚਾਰੇ ਵਲੋ ਪ੍ਰੈਸ ਵਾਰਤਾ ਦੌਰਾਨ ਉਨ੍ਹਾਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਅਗਾਹ ਕੀਤਾ ਗਿਆ ਹੈ ਕਿ ਜਲਦ ਹੀ ਇਨ੍ਹਾਂ ਲੋਕਾਂ 'ਤੇ ਰੋਕ ਗਈ ਜਾਵੇ ਤਾਂ 17 ਅਕਤੂਬਰ ਨੂੰ PAP ਚੋਂਕ ਬੰਦ ਕਰਕੇ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਕ੍ਰਿਸ਼ਚੀਅਨ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਪੀਟਰ ਨੇ ਕਿਹਾ ਸਾਡੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ ਹੈ । ਜਿਸ 'ਚ ਉਨ੍ਹਾਂ ਨੇ ਕਿਹਾ ਅੰਮ੍ਰਿਤਪਾਲ ਸਿੰਘ ਦਾ ਜੋ ਬਿਆਨ ਸਾਹਮਣੇ ਆਇਆ ਹੈ। ਉਸ ਨੂੰ ਲੈ ਕੇ ਕ੍ਰਿਸ਼ਚੀਅਨ ਭਾਈਚਾਰੇ ਵਿੱਚ ਕਾਫੀ ਰੋਸ ਵਿੱਚ ਹੈ। ਉਨ੍ਹਾਂ ਨੇ ਕਿਹਾ ਅੰਮ੍ਰਿਤਪਾਲ ਵਲੋਂ ਇਸ ਤਰਾਂ ਦਾ ਬਿਆਨ ਦੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਪੰਜਾਬ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ।